Skip to content
ਜਲੰਧਰ (ਵਿੱਕੀ ਸੂਰੀ) ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੇ ਜ਼ਿਲ੍ਹੇ ਭਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਵਿਖੇ ਉੱਚ ਪੱਧਰੀ ਮੀਟਿੰਗ ਕੀਤੀ।ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ.ਅਗਰਵਾਲ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਤਰਫੋਂ ਪੰਜਾਬ ਸਰਕਾਰ ਵੱਲੋਂ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲੇ ‘ਤੇ ਇਕ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਰਾਹੀਂ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਕਿਸੇ ਵੀ ਸ਼ੱਕੀ ਡਰੋਨ ਗਤੀਵਿਧੀ ਜਾਂ ਹੋਰ ਸਮੱਸਿਆਵਾਂ ਦੀ ਸੂਚਨਾ ਦੇਣ ਲਈ ਨਾਗਰਿਕ ਕੰਟਰੋਲ ਰੂਮ ਨਾਲ 0181-2224417 ‘ਤੇ ਸੰਪਰਕ ਕਰ ਸਕਦੇ ਹਨ।
ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ
ਗਲਤ ਜਾਣਕਾਰੀ ਫੈਲਾਉਣ ਵਿਰੁੱਧ ਸਖ਼ਤ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਤੋਂ ਬਚਣ ਅਤੇ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
Post Views: 2,278
Related