ਪੰਚਕੂਲਾ ਦੇ ਸੈਕਟਰ-20 ਸਥਿਤ ਸਨਸਿਟੀ ਪਰਿਕਰਮਾ ਸੁਸਾਇਟੀ ਦੇ ਇੱਕ ਫਲੈਟ ਵਿੱਚ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਪਰ ਫਲੈਟ ਵਿੱਚ ਰੱਖਿਆ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਕਰੀਬ 9.30 ਵਜੇ ਸੁਸਾਇਟੀ ਦੇ ਇੱਕ ਫਲੈਟ ’ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਤੋਂ ਬਾਅਦ ਸੁਸਾਇਟੀ ’ਚ ਹਾਹਾਕਾਰ ਮੱਚ ਗਈ।
ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ
ਮੌਕੇ ‘ਤੇ ਪਹੁੰਚੀ ਟੀਮ ਨੇ ਸਭ ਤੋਂ ਪਹਿਲਾਂ ਉਸ ਦੇ ਘਰੋਂ ਗੈਸ ਸਿਲੰਡਰ ਕੱਢਿਆ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਫਾਇਰ ਅਫ਼ਸਰ ਤਰਸੇਮ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਮੌਕੇ ‘ਤੇ ਫਾਇਰ ਐਂਬੂਲੈਂਸ ਵੀ ਪਹੁੰਚ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸੈਕਟਰ-20 ਥਾਣੇ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।