Skip to content
ਜਲੰਧਰ (ਵਿੱਕੀ ਸੂਰੀ) ਜਲੰਧਰ ‘ਚ ਚੀਮਾ ਚੌਕ ਦੇ ਨਾਲ ਲੱਗਦੇ ਸੰਘਾ ਚੌਕ ਨੇੜੇ ਇੱਕ ਘਰ ਦੀ ਪਹਿਲੀ ਮੰਜ਼ਿਲ ‘ਤੇ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ ‘ਤੇ ਪਹੁੰਚੀ ਫ਼ਾਇਰ ਬ੍ਰਿਗੇਡ ਦੀ ਟੀਮ ਨੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ, ਫ਼ਾਇਰ ਬ੍ਰਿਗੇਡ ਟੀਮਾਂ ਦੇ ਅਨੁਸਾਰ, ਅੱਗ ਸਿਲੰਡਰ ਨਾਲ ਜੁੜੇ ਰੈਗੂਲੇਟਰ ਦੇ ਲੀਕ ਹੋਣ ਕਾਰਨ ਲੱਗੀ ਹੋ ਸਕਦੀ ਹੈ। ਫ਼ਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਲੀਡਿੰਗ ਫਾਇਰ ਮੈਨ ਰਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਵੇਰੇ ਕਰੀਬ 10:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਸਾਡੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਘਟਨਾ ਵਾਲੀ ਥਾਂ ‘ਤੇ, ਘਰ ਦੀ ਪਹਿਲੀ ਮੰਜ਼ਿਲ ਬੁਰੀ ਤਰ੍ਹਾਂ ਅੱਗ ਵਿੱਚ ਸੜ ਰਹੀ ਸੀ ਅਤੇ ਆਸ ਪਾਸ ਦੇ ਲੋਕ ਡਰ ਗਏ। ਜਿਸ ਤੋਂ ਬਾਅਦ, ਲਗਭਗ ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ, ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਗਿਆ। ਫ਼ਾਇਰ ਬ੍ਰਿਗੇਡ ਅਧਿਕਾਰੀ ਰਵਿੰਦਰ ਸਿੰਘ ਦੇ ਅਨੁਸਾਰ, ਘਟਨਾ ਵਾਲੀ ਥਾਂ ਤੋਂ ਇੱਕ ਸਿਲੰਡਰ ਵੀ ਮਿਲਿਆ ਹੈ, ਜੋ ਅੱਗ ਲੱਗਣ ਵਾਲੀ ਜਗ੍ਹਾ ਦੇ ਨੇੜੇ ਪਿਆ ਸੀ। ਘਟਨਾ ਸਮੇਂ ਪਿਓ-ਪੁੱਤਰ ਘਰ ਦੇ ਅੰਦਰ ਸਨ। ਜੋ ਸੁਰੱਖਿਅਤ ਬਾਹਰ ਆ ਗਏ ਸਨ। ਇਸ ਘਟਨਾ ਵਿੱਚ ਘਰ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
Post Views: 2,061
Related