Skip to content
ਫ਼ਰੀਦਕੋਟ 3 ਜੁਲਾਈ (ਵਿਪਨ ਮਿੱਤਲ) :- ਹੈਲਥ ਫਾਰ ਆਲ ਸੁਸਾਇਟੀ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਵੱਲੋਂ ਸਿਹਤ ਵਿਭਾਗ ਜਿਲ੍ਹਾ ਫਰੀਦਕੋਟ ਦੇ ਸਹਿਯੋਗ ਨਾਲ ਮਿਤੀ 6 ਜੁਲਾਈ ਦਿਨ ਐਤਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰੂਦੁਆਰਾ ਭਾਈ ਲੱਧਾ ਸਿੰਘ ਡੋਗਰ ਬਸਤੀ ਫਰੀਦਕੋਟ ਵਿਖੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਵਾਲਾ ਕਾਰਡ ਬਣਾਉਣ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਹੈਲਥ ਫਾਰ ਆਲ ਸੁਸਾਇਟੀ ਦੇ ਪ੍ਰਧਾਨ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਵਿਸ਼ਵਦੀਪ ਗੋਇਲ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਦੇ ਪ੍ਰਧਾਨ ਸ਼੍ਰੀ ਸੁਰੇਸ਼ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ ਉਹਨਾ ਵਿਅਕਤੀਆਂ ਦੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਬਣਾਏ ਜਾਣਗੇ ਜਿਨ੍ਹਾਂ ਦੀ ਉਮਰ 70 ਸਾਲ ਤੋਂ ਉੱਪਰ ਹੋਵੇ,ਜਿੰਨ੍ਹਾ ਦੇ ਨੀਲੇ ਕਾਰਡ ਬਣੇ ਹੋਏ ਹਨ ਅਤੇ ਕਿਸਾਨ ਜਿੰਨ੍ਹਾ ਕੋਲ ਜੈ ਫਾਰਮ ਹੋਵੇ ਉਹਨਾ ਦੇ ਆਯੁਸ਼ਮਾਨ ਕਾਰਡ ਮੁਫ਼ਤ ਬਣਾਏ ਜਾਣਗੇ ਉਹਨਾਂ ਅਪੀਲ ਕੀਤੀ ਜਿਹੜੇ ਵਿਅਕਤੀ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਆਕਤੀ ਸਮੇਂ ਸਿਰ ਪਹੁੰਚ ਕੇ ਆਪਣਾ ਕਾਰਡ ਬਣਾ ਸਕਦੇ ਹਨ।ਉਹਨਾ ਅੱਗੇ ਦੱਸਿਆ ਕਿ ਇਸ ਕਾਰਡ ਨਾਲ ਕਾਰਡ ਧਾਰਕ ਵਿਅਕਤੀ ਆਪਣਾ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਦਾ ਹੈ।
Related