ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਸ਼ਨੀਵਾਰ ਨੂੰ ਜੈਤੋ ਮੰਡੀ (ਜ਼ਿਲ੍ਹਾ ਫ਼ਰੀਦਕੋਟ) ਅੰਦਰ ਪੁੱਜੀਆਂ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਇਨਾਂ੍ਹ ਝਾਕੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬੇ੍ਰਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ, ਸਥਾਨਕ ਪ੍ਰਸ਼ਾਸਨ ਅਧਿਕਾਰੀਆਂ, ਵੱਡੀ ਗਿਣਤੀ ‘ਚ ‘ਆਪ’ ਵਰਕਰਾਂ, ਆਮ ਲੋਕਾਂ, ਸਕੂਲੀ ਬੱਚਿਆਂ ਅਤੇ ਨੌਜਵਾਨਾਂ ਨੇ ਇਨਾਂ੍ਹ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਝਾਕੀਆਂ ਗਣਤੰਤਰ ਦਿਵਸ ਦੀ ਪਰੇਡ ‘ਚ ਨਾ ਸ਼ਾਮਿਲ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਨਾਲ ਇਹ ਝਾਕੀਆਂ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਪ੍ਰਦਰਸ਼ਿਤ ਕੀਤੀਆਂ ਜਾ ਰਹੀਆਂ ਹਨ। ਵਿਦਿਆਰਥੀਆਂ ਤੇ ਸ਼ਹਿਰ ਨਿਵਾਸੀਆਂ ਲਈ ਪੰਜਾਬ ਦੇ ਆਜ਼ਾਦੀ ਨਾਲ ਜੁੜੇ ਇਤਿਹਾਸ, ਮਹਿਲਾ ਸ਼ਕਤੀ ਤੇ ਪੰਜਾਬੀ ਸਭਿੱਆਚਾਰ ਬਾਰੇ ਵੱਡਮੁੱਲੀ ਜਾਣਕਾਰੀ ਭਰਪੂਰ ਇਹ ਵੱਡ ਅਕਾਰ ਝਾਕੀਆਂ ਖਿੱਚ ਦਾ ਕੇਂਦਰ ਬਣੀਆਂ। ਇਨਾਂ੍ਹ ਝਾਕੀਆਂ ‘ਚ ਜ਼ਿਲਿ੍ਹਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਇਸੇ ਤਰਾਂ੍ਹ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਤੇ ਮਾਈ ਭਾਗੋ ਆਰਮਡ ਫੋਰਸਜ਼ ਪ੍ਰਰੀਪੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵੱਲੋਂ ਵੱਖ-ਵੱਖ ਖੇਤਰਾਂ ‘ਚ ਨਾਮ ਰੌਸ਼ਨ ਕਰਨ ਵਾਲੀਆਂ ਅੌਰਤਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰਾਂ੍ਹ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਦੀ ਇੱਕ ਝਲਕ ਪੇਸ਼ ਕੀਤੀ ਗਈ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਤੇ ਸੁਤੰਤਰਤਾ ਸੰਗਰਾਮ ‘ਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ‘ਚ ਮੀਲ ਦਾ ਪੱਥਰ ਸਾਬਤ ਹੋਵੇਗਾ। ਇਸ ਮੌਕੇ ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਸੁਖਰੀਤ ਸਿੰਘ ਰੋਮਾਣਾ, ਨੰਬਰਦਾਰ ਧਰਮਿੰਦਰਪਾਲ ਸਿੰਘ ‘ਤੋਤਾ’, ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੇ ਪੀ.ਏ. ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਆਗੂ ਪੇ੍ਮ ਕੁਮਾਰ ਪੇ੍ਮਾ ਕੋਟਕਪੂਰਾ ਆਦਿ ਹਾਜ਼ਰ ਸਨ।ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਸ਼ਨੀਵਾਰ ਨੂੰ ਜੈਤੋ ਮੰਡੀ (ਜ਼ਿਲ੍ਹਾ ਫ਼ਰੀਦਕੋਟ) ਅੰਦਰ ਪੁੱਜੀਆਂ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਇਨਾਂ੍ਹ ਝਾਕੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬੇ੍ਰਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ, ਸਥਾਨਕ ਪ੍ਰਸ਼ਾਸਨ ਅਧਿਕਾਰੀਆਂ, ਵੱਡੀ ਗਿਣਤੀ ‘ਚ ‘ਆਪ’ ਵਰਕਰਾਂ, ਆਮ ਲੋਕਾਂ, ਸਕੂਲੀ ਬੱਚਿਆਂ ਅਤੇ ਨੌਜਵਾਨਾਂ ਨੇ ਇਨਾਂ੍ਹ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਝਾਕੀਆਂ ਗਣਤੰਤਰ ਦਿਵਸ ਦੀ ਪਰੇਡ ‘ਚ ਨਾ ਸ਼ਾਮਿਲ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਨਾਲ ਇਹ ਝਾਕੀਆਂ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਪ੍ਰਦਰਸ਼ਿਤ ਕੀਤੀਆਂ ਜਾ ਰਹੀਆਂ ਹਨ। ਵਿਦਿਆਰਥੀਆਂ ਤੇ ਸ਼ਹਿਰ ਨਿਵਾਸੀਆਂ ਲਈ ਪੰਜਾਬ ਦੇ ਆਜ਼ਾਦੀ ਨਾਲ ਜੁੜੇ ਇਤਿਹਾਸ, ਮਹਿਲਾ ਸ਼ਕਤੀ ਤੇ ਪੰਜਾਬੀ ਸਭਿੱਆਚਾਰ ਬਾਰੇ ਵੱਡਮੁੱਲੀ ਜਾਣਕਾਰੀ ਭਰਪੂਰ ਇਹ ਵੱਡ ਅਕਾਰ ਝਾਕੀਆਂ ਖਿੱਚ ਦਾ ਕੇਂਦਰ ਬਣੀਆਂ। ਇਨਾਂ੍ਹ ਝਾਕੀਆਂ ‘ਚ ਜ਼ਿਲਿ੍ਹਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਇਸੇ ਤਰਾਂ੍ਹ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਤੇ ਮਾਈ ਭਾਗੋ ਆਰਮਡ ਫੋਰਸਜ਼ ਪ੍ਰਰੀਪੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵੱਲੋਂ ਵੱਖ-ਵੱਖ ਖੇਤਰਾਂ ‘ਚ ਨਾਮ ਰੌਸ਼ਨ ਕਰਨ ਵਾਲੀਆਂ ਅੌਰਤਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰਾਂ੍ਹ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਦੀ ਇੱਕ ਝਲਕ ਪੇਸ਼ ਕੀਤੀ ਗਈ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਤੇ ਸੁਤੰਤਰਤਾ ਸੰਗਰਾਮ ‘ਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ‘ਚ ਮੀਲ ਦਾ ਪੱਥਰ ਸਾਬਤ ਹੋਵੇਗਾ। ਇਸ ਮੌਕੇ ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਸੁਖਰੀਤ ਸਿੰਘ ਰੋਮਾਣਾ, ਨੰਬਰਦਾਰ ਧਰਮਿੰਦਰਪਾਲ ਸਿੰਘ ‘ਤੋਤਾ’, ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੇ ਪੀ.ਏ. ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਆਗੂ ਪੇ੍ਮ ਕੁਮਾਰ ਪੇ੍ਮਾ ਕੋਟਕਪੂਰਾ ਆਦਿ ਹਾਜ਼ਰ ਸਨ।