Skip to content
ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ ‘ਤੇ ਪਿੰਡ ਕਮਾਲਪੁਰ ਨੇੜੇ ਐਕਟਿਵਾ ਅਤੇ ਇਨੋਵਾ ਕਾਰ ਵਿਚਕਾਰ ਟੱਕਰ ਹੋ ਗਈ। ਜਿਸ ‘ਚ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੋ ਲੜਕੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਇੱਕ ਲੜਕੀ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਇੱਕ ਦਾ ਸਿਵਲ ਹਸਪਤਾਲ ਰੋਪੜ ਵਿੱਚ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਇਹ ਤਿੰਨੋਂ ਲੜਕੀਆਂ ਐਕਟਿਵਾ ‘ਤੇ ਪਿੰਡ ਮੰਡੇਰਾ ਮੰਡ ਨੂੰ ਜਾ ਰਹੀਆਂ ਸਨ। ਉਸ ਦੇ ਪਰਿਵਾਰਕ ਮੈਂਬਰ ਵੀ ਲੋਹੜੀ ਮਨਾਉਣ ਲਈ ਪਿੰਡ ਬਾਗੋਵਾਲ ਤੋਂ ਵੱਖ-ਵੱਖ ਵਾਹਨਾਂ ਵਿਚ ਜਾ ਰਹੇ ਸਨ। ਜਦੋਂ ਉਹ ਪਿੰਡ ਕਮਾਲਪੁਰ ਮੁੱਖ ਮਾਰਗ ’ਤੇ ਕੱਟ ਤੋਂ ਪਿੰਡ ਮੰਡੇਰਾ ਮੰਡ ਵੱਲ ਮੁੜਨ ਲੱਗੀਆਂ ਤਾਂ ਰੋਪੜ ਸਾਈਡ ਤੋਂ ਆ ਰਹੀ ਇੱਕ ਆਰਜ਼ੀ ਨੰਬਰ ਦੀ ਇਨੋਵਾ ਕਾਰ ਨੇ ਉਨ੍ਹਾਂ ਟੱਕਰ ਮਾਰ ਦਿਤੀ।
ਜਿਸ ਵਿਚ ਪਿੰਡ ਬਾਗੋਵਾਲ ਦੇ ਰਾਕੇਸ਼ ਕੁਮਾਰ ਬਿੱਟੂ ਦੀ ਪੁੱਤਰੀ ਮੰਤੀਸਾ (15), ਤ੍ਰਿਸ਼ਨਾ (19) ਅਤੇ ਭਾਵਨਾ (8) ਗੰਭੀਰ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਮੰਤੀਸਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਭਾਵਨਾ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰ ਨੇ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿਤਾ। ਕਾਠਗੜ੍ਹ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਲੜਕੀ ਦਾ ਪਿਤਾ ਰਾਕੇਸ਼ ਕੁਮਾਰ ਬਿੱਟੂ ਪਿੰਡ ਬਾਗੋਵਾਲ ਵਿੱਚ ਦਰਜ਼ੀ ਦੀ ਦੁਕਾਨ ਚਲਾਉਂਦਾ ਹੈ।
Post Views: 2,326
Related