Skip to content
ਮੋਰਿੰਡਾ: ਪਿੰਡ ਕਜੌਲੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਪਿੰਡ ਸੰਗਤਪੁਰਾ ਦੇ ਇੱਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਮੋਰਿੰਡਾ ਸਿਟੀ ਪੁਲਿਸ ਦੇ ਏਐੱਸਆਈ ਬੂਟਾ ਸਿੰਘ ਨੇ ਦੱਸਿਆ ਕਿ ਸੌਦਾਗਰ ਸਿੰਘ ਵਾਸੀ ਪਿੰਡ ਸੰਗਤਪੁਰਾ ਨੇ ਪੁਲਿਸ ਨੂੰ ਲਿਖਵਾਏ ਬਿਆਨ ਵਿਚ ਦੱਸਿਆ ਕਿ ਉਸ ਦਾ ਛੋਟਾ ਲੜਕਾ ਗੁਰਮੀਤ ਸਿੰਘ ਮੋਟਰਸਾਈਕਲ ਲੈ ਕੇ ਪਿੰਡ ਸੰਧਾਰੀ ਮਾਜਰਾ ਨੂੰ ਗਿਆ ਸੀ।
ਸ਼ਾਮ ਦੇ ਸੱਤ ਕੁ ਵਜੇ ਜਦੋਂ ਉਹ ਪਿੰਡ ਕਸੌਲੀ ਦੀ ਸੜਕ ‘ਤੇ ਖੜ੍ਹੇ ਗੱਲਾਂ ਕਰਦੇ ਹੋਏ ਗੁਰਮੀਤ ਸਿੰਘ ਦੀ ਉਡੀਕ ਕਰ ਰਹੇ ਸਨ, ਉਹ ਉਥੇ ਦੇਖਦੇ ਹਨ ਕਿ ਇੱਕ ਕਾਰ ਨੇ ਗੁਰਮੀਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਮੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਕਾਰ ਚਾਲਕ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Post Views: 2,072
Related