ਕਸਬਾ ਘੁਮਾਣ ਨੇੜੇ ਪਿੰਡ ਪੰਡੋਰੀ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਤੇਜ਼ ਰਫਤਾਰ ਬੱਸ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਘੁਮਾਣ ਵੱਲ ਜਾ ਰਹੀ ਸੀ ਕਿ ਜਦੋਂ ਇਹ ਪਿੰਡ ਪੰਡੋਰੀ ਦੇ ਮੋੜ ’ਤੇ ਪਹੁੰਚੀ ਤਾਂ ਅਚਾਨਕ ਬੱਸ ਚਾਲਕ ਵੱਲੋਂ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ ਫੇਟ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਸੜਕ ’ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ।ਸਥਾਨਕ ਲੋਕਾਂ ਨੇ ਜ਼ਖ਼ਮੀ ਮਲੂਕ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਘੁਮਾਣ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਸਾਰੀ ਘਟਨਾ ਪਿੰਡ ਦੇ ਮੋੜ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ। ਦੂਜੇ ਪਾਸੇ ਥਾਣਾ ਘੁਮਾਣ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲੈਣ ਉਪਰੰਤ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।