ਅੱਜ ਤੜਕਸਾਰ ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਅੱਡਾ ਸਰਾਂ ਨੇੜੇ ਇਕ ਭਿਆਨਕ ਹਾਦਸਾ ਵਾਪਰ ਗਿਆ। ਕਾਰ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿਚ ਕਾਰ ਸਵਾਰ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਟਾਂਡਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਕ ਬੱਚੇ ਸਮੇਤ 4 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਇਕ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿਚ 2 ਔਰਤਾਂ, 1 ਬੱਚਾ ਅਤੇ 1 ਵਿਅਕਤੀ ਹਨ। ਜਾਣਕਾਰੀ ਮੁਤਾਬਕ ਔਰਤਾਂ ਅਤੇ ਵਿਅਕਤੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਸੀ ਜਦਕਿ ਬੱਚੇ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਟਾਂਡਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਕ ਬੱਚੇ ਸਮੇਤ 4 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਇਕ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿਚ 2 ਔਰਤਾਂ, 1 ਬੱਚਾ ਅਤੇ 1 ਵਿਅਕਤੀ ਹਨ। ਜਾਣਕਾਰੀ ਮੁਤਾਬਕ ਔਰਤਾਂ ਅਤੇ ਵਿਅਕਤੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਸੀ ਜਦਕਿ ਬੱਚੇ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ।