
Skip to content
ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਬੱਸ ਅਤੇ ਇਕ ਟੈਂਕਰ ਦੀ ਆਪਸ ਵਿਚ ਭਿਆਕਨ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਲਖਨਊ-ਆਗਰਾ ਐਕਸਪ੍ਰੈੱਸਵੇਅ ’ਤੇ ਬਿਹਾਰ ਦੇ ਸ਼ਿਵਗੜ੍ਹ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖ਼ੇਤਰ ’ਚ ਹਵਾਈ ਪੱਟੀ ’ਤੇ ਇਕ ਟੈਂਕਰ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਤੇ ਟੈਂਕਰ ਦੋਵਾਂ ਦੇ ਹੀ ਪਰਖਚੇ ਉਡ ਗਏ। ਇਸ ਹਾਦਸੇ ਵਿਚ ਦੋ ਔਰਤਾਂ ਅਤੇ ਇਕ ਬੱਚੇ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਰੀਬ 20 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਰਾਹਤ ਕਾਰਜਾਂ ’ਚ ਜੁਟੀ ਹੋਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।Related