ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਜਿੱਥੇ ਜਗ੍ਹਾ-ਜਗ੍ਹਾ ਪਾਣੀ ਇਕੱਠਾ ਹੋਣ ਕਰਕੇ ਲੋਕਾਂ ਨੂੰ ਪਰੇਸ਼ਾਨ ਹੋਣਾ ਪੈ ਰਿਹਾ ਹੈ, ਉਥੇ ਹੀ ਅੱਜ ਸਵੇਰੇ 4 ਵਜੇ ਦੇ ਕਰੀਬ ਬਰਨਾਲਾ ਦੀ ਗੁਰੂ ਨਾਨਕ ਬਸਤੀ ਵਿਖੇ ਇੱਕ ਘਰ ਦੀ ਛੱਤ ਡਿੱਗਣ ਕਰਕੇ ਇੱਕ ਵਿਅਕਤੀ ਦੀ ਮੌਤ ਅਤੇ ਬਾਕੀ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ 33 ਸਾਲਾ ਲਖਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਸੁੱਤਾ ਪਿਆ ਸੀ ਤਾਂ ਅਚਾਨਕ 4 ਵਜੇ ਦੇ ਕਰੀਬ ਘਰ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ ਲਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦੀ ਪਤਨੀ, ਉਸ ਦਾ ਬੇਟਾ, ਦੋ ਬੇਟੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਪਰਿਵਾਰਕ ਮੈਂਬਰਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ।