Skip to content
ਜਲੰਧਰ(ਵਿੱਕੀ ਸੂਰੀ):- ਜਲੰਧਰ ਦੇ ਪਿੰਡ ਜੰਡਿਆਲਾ ਮੰਜਕੀ ਨੇੜਲੇ ਪਿੰਡ ਸਮਰਾਏ ਵਿੱਚ ਸਥਿਤ ਸ਼ਮਸ਼ਾਨਘਾਟ ਵਿੱਚ ਇੱਕ ਵਿਅਕਤੀ ਨੇ ਅਚਾਨਕ ਬਲਦੀ ਚਿਤਾ ਵਿੱਚ ਛਾਲ ਮਾਰ ਦਿੱਤੀ। ਅੱਗ ਲੱਗਣ ਕਾਰਨ ਵਿਅਕਤੀ 70 ਫੀਸਦੀ ਸੜ ਗਿਆ। ਸੜਨ ਵਾਲੇ ਵਿਅਕਤੀ ਦੀ ਪਛਾਣ 50 ਸਾਲਾ ਬਹਾਦਰ ਸਿੰਘ ਪੁੱਤਰ ਰਾਮਪਾਲ ਵਾਸੀ ਪਿੰਡ ਸਮਰਾਏ ਨੇੜੇ ਜੰਡਿਆਲਾ ਮੰਜਕੀ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਪਿੰਡ ਦੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਉਸ ਨੂੰ ਬਲਦੀ ਚਿਖਾ ‘ਚੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਹਾਦਰ ਸਿੰਘ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ।ਕੱਲ੍ਹ ਪਿੰਡ ਦੀ ਇੱਕ ਔਰਤ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਬਹਾਦਰ ਸਿੰਘ ਉਸ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਗਿਆ ਸੀ। ਲੋਕਾਂ ਦਾ ਕਹਿਣਾ ਹੈ ਕਿ ਪਤਾ ਨਹੀਂ ਕਿਉਂ ਉਹ ਅਚਾਨਕ ਬਲਦੀ ਅੱਗ ਵਿੱਚ ਛਾਲ ਮਾਰ ਗਿਆ। ਇਸ ਮਾਮਲੇ ਸਬੰਧੀ ਡਾਕਟਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
https://x.com/welcomepunjab/status/1819648835561361733
Related