ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੇ ਟਾਂਡਾ ਦੇ ਅਧੀਨ ਪੈਂਦੇ ਪਿੰਡ ਜਹੂਰਾ ਦੇ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਤੇ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਵਰਿੰਦਰ ਕੰਮ ਤੋਂ ਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਹਾਈਵੇ ‘ਤੇ ਪਿਛੋਂ ਆਈ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੌਕੇ ‘ਤੇ ਹੀ ਵਰਿੰਦਰ ਸਿੰਘ ਦੀ ਮੌਤ ਹੋ ਗਈ।

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿ.ਤਕ ਦੀ ਮਾਤਾ ਨੇ ਦੱਸਿਆ ਕਿ ਵਰਿੰਦਰ 20 ਸਾਲ ਦਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਛੇ ਸਾਲ ਪਹਿਲਾਂ ਮੌਤ ਹੋ ਗਈ ਸੀ । ਵਰਿੰਦਰ ਸਿੰਘ ਦੀ ਮੌਤ ਦੀ ਖਬਰ ਮਿਲਣ ਮਗਰੋਂ ਪਿੰਡ ਜਹੂਰਾ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ ।