ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਤਰ੍ਹਾਂ ਇੱਕ ਹੋਰ ਸੜਕੀ ਹਾ.ਦਸਾ ਬੀਤੀ ਰਾਤ ਨੂੰ ਵਾਪਰਿਆ, ਜਿਸ ਵਿੱਚ ਇੱਕ ਮਾਰੂਤੀ ਕਾਰ ਸਵਾਰ ਦੋ ਨੌਜਵਾਨਾਂ ਦੀ ਡਿਵਾਈਡਰ ਨਾਲ ਭਿ.ਆਨ.ਕ ਟੱ.ਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌ.ਤ ਹੋ ਗਈ ਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ । ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਨੌਜਵਾਨ ਦੀ ਪਛਾਣ ਪਿੰਡ ਭਗਤਾ ਕੋਠੇ ਭਾਈਆਣਾ ਜ਼ਿਲ੍ਹਾ (ਬਠਿੰਡਾ) ਦੇ 21 ਸਾਲਾ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਜੋਂ ਹੋਈ ਹੈ।

    ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਤੇ ਉਸਦਾ ਦੋਸਤ ਦੋਵੇਂ ਮਰੂਤੀ ਕਾਰ ਰਾਹੀਂ ਨਿਹਾਲ ਸਿੰਘ ਵਾਲਾ (ਮੋਗਾ )ਤੋਂ ਵਾਪਸ ਬਰਨਾਲਾ ਸਾਈਡ ਵੱਲ ਜਾ ਰਹੇ ਸਨ । ਜਦ ਉਹ ਪਿੰਡ ਬਖਤਗੜ੍ਹ-ਮੱਲੀਆਂ ਟੋਲ ਪਲਾਜੇ ਕੋਲ ਪਹੁੰਚੇ ਤਾਂ ਕੋਈ ਵੀ ਬਿਜਲੀ ਦਾ ਪ੍ਰਬੰਧ ਨਾ ਹੋਣ ਕਾਰਨ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਟੋਲ ਪਲਾਜੇ ‘ਤੇ ਖਿੱਚੀਆਂ ਪੱਥਰ ਦੀਆਂ ਕੰਧਾਂ ਵਿੱਚ ਉਨ੍ਹਾਂ ਦੀ ਮੂਰਤੀ ਕਾਰ ਜਾ ਟਕਰਾਈ। ਇਸ ਭਿਆਨਕ ਸੜਕੀ ਹਾਦਸੇ ਵਿੱਚ ਕਾਰ ਚਾਲਕ ਅੰਮ੍ਰਿਤਪਾਲ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸਦਾ ਦੋਸਤ ਜਗਸੀਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

    ਅੰਮ੍ਰਿਤਪਾਲ ਸਿੰਘ ਆਪਣੀਆਂ ਦੋ ਭੈਣਾਂ ਅਤੇ ਵਿਧਵਾ ਮਾਂ ਦਾ ਇਕਲੌਤਾ ਪੁੱਤ ਸੀ,ਜਿਸ ਨੇ 15 ਫਰਵਰੀ ਨੂੰ ਆਪਣੇ ਮਾਪਿਆਂ ਦਾ ਸੁਪਨਾ ਪੂਰਾ ਕਰਨ ਲਈ ਵਿਦੇਸ਼ ਕੈਨੇਡਾ ਜਾਣਾ ਸੀ। ਇਸ ਮੌਕੇ ਪੀੜਿਤ ਪਰਿਵਾਰਿਕ ਮੈਂਬਰਾਂ ਨੇ ਟੋਲ ਪਲਾਜਾ ਦੇ ਸਬੰਧਿਤ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੜਕੀ ਹਾ.ਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਈ ਹੈ ਅਤੇ ਦੂਜਾ ਨੌਜਵਾਨ ਜ਼ਖਮੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।