ਸਥਿਤੀ ਨੂੰ ਦੇਖਦੇ ਹੋਏ ਪਹਿਲਾਂ ਨਸਰਾਲਾ ਪੁਲਿਸ ਅਤੇ ਬਾਅਦ ਵਿੱਚ ਥਾਣਾ ਬੁੱਲੋਵਾਲ ਦੇ ਐਸ.ਐਚ.ਓ. ਪਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਜਾਮ ਖੋਲ੍ਹਣ ਤੋਂ ਮਨ੍ਹਾ ਕਰ ਦਿੱਤਾ। ਬਾਅਦ ਵਿੱਚ ਦੋਆਬਾ ਬੱਸ ਕੰਪਨੀ ਦੇ ਇੰਸਪੈਕਟਰ ਨੇ ਮੌਕੇ ‘ਤੇ ਪਹੁੰਚ ਕੇ ਪਰਿਵਾਰ ਨੂੰ ਉਚਿਤ ਕਾਰਵਾਈ ਅਤੇ ਇਨਸਾਫ਼ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਜਾਮ ਖੋਲ੍ਹਿਆ ਗਿਆ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।