ਮਹਾਰਾਸ਼ਟਰ ਦੇ ਨਾਸਿਕ ਜ਼ਿਲੇ ‘ਚ ਮੰਗਲਵਾਰ ਨੂੰ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ ਚਾਰ ਯਾਤਰੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ 9 ਹੋਰ ਲੋਕ ਜ਼ਖਮੀ ਵੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 9.30 ਵਜੇ ਵਾਪਰੀ ,ਜਦੋਂ ਬੱਸ 45 ਯਾਤਰੀਆਂ ਨੂੰ ਲੈ ਕੇ ਚੰਦਵਾੜ ਸ਼ਹਿਰ ਤੋਂ ਨਾਸਿਕ ਵੱਲ ਜਾ ਰਹੀ ਸੀ। ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਬੱਸ ਡਰਾਈਵਰ ਨੇ ਵਾਹਨ ਤੋਂ ਸੰਤੁਲਨ ਗੁਆ ਦਿੱਤਾ ਅਤੇ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ। TWITTER ACCOUNT FOLLOW:- https://x.com/welcomepunjab/status/1785245009366720819 ਇਸ ਟੱਕਰ ‘ਚ ਬੱਸ ‘ਚ ਸਵਾਰ 2 ਸਵਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬਾਕੀ 2 ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਜ਼ਖਮੀਆਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਨਾਸਿਕ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਚੱਲ ਰਿਹਾ ਹੈ।