ਜਲੰਧਰ (ਵਿੱਕੀ ਸੂਰੀ) : ਇਸ ਵੇਲੇ ਖੰਨਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇ ‘ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਪਲਟ ਗਿਆ ਅਤੇ ਉਸ ਨੂੰ ਅੱਗ ਲੱਗ ਗਈ। ਜਿਸ ਕਾਰਨ ਸੜਕ ’ਤੇ ਜਾਮ ਲੱਗ ਗਿਆ। ਇਸ ਸਬੰਧੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਣ ਦੀ ਕੋਸ਼ਿਸ ਕਰਨ ਲੱਗ ਪਏ ਪਰ ਅੱਗ ਬਹੁਤ ਜੀ ਵਿਸ਼ਾਲ ਸੀ ਅਤੇ ਟੈਂਕਰ ਵਿੱਚੋ ਬਲਾਸਟ ਹੋਣ ਦੀਆ ਆਵਾਜ਼ ਵੀ ਬਹੁਤ ਜ਼ੋਰ ਨਾਲ ਆ ਰਹੀਆਂ ਸਨ ਜਿਸ ਕਰਕੇ ਅੱਗ ਉੱਪਰ ਕਾਬੂ ਪਾਣ ਵਿਚ ਕਾਫੀ ਸਮਾਂ ਲੱਗ ਗਿਆ। ਜਿਸ ਤੋਂ ਬਾਅਦ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

    ਆਸ ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦੇਣ ਦੇ ਨਾਲ ਹੀ ਖੁਦ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਪਹੁੰਚੇ ਕੇ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਅੱਗ ਬਹੁਤ ਹੀ ਫੈਲ ਚੁੱਕੀ ਸੀ । ਮੌਕੇ ’ਤੇ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਟੈਂਕਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗਿਆ ਹੈ । ਫਿਲਹਾਲ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ ।