ਦਿੱਲੀ ਦੇ ਦਿਲਸ਼ਾਦ ਗਾਰਡਨ ਵਿੱਚ ਬੀਤੀ ਰਾਤ ਇੱਕ ਭਿਆਨਕ ਅੱਗ ਦੀ ਘਟਨਾ ਵਾਪਰੀ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਸਥਾਨਕ ਨਿਵਾਸੀਆਂ ਨੇ ਅੱਗ ਦੀਆਂ ਲਪਟਾਂ ਵੇਖੀਆਂ ਅਤੇ ਤੁਰੰਤ ਫ਼ਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਹਾਲਾਂਕਿ, ਅੱਗ ਵਿਚ ਦੋ ਈ-ਰਿਕਸ਼ਾ ਅਤੇ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਇਸ ਹਾਦਸੇ ਵਿੱਚ ਇੱਕ 24 ਸਾਲਾ ਨੌਜਵਾਨ ਅਤੇ ਇੱਕ 60 ਸਾਲਾ ਵਿਅਕਤੀ ਦੀ ਜਾਨ ਚਲੀ ਗਈ। ਮੁੱਢਲੀ ਜਾਂਚ ਵਿੱਚ ਸ਼ੱਕ ਹੈ ਕਿ ਅੱਗ ਈ-ਰਿਕਸ਼ਾ ਦੇ ਚਾਰਜਿੰਗ ਕਾਰਨ ਲੱਗੀ। ਫ਼ਾਇਰ ਅਫ਼ਸਰ ਅਨੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਰਾਤ 11:32 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਅਸੀਂ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅੱਗ ਬੁਝਾਉਣ ਤੋਂ ਬਾਅਦ ਪਤਾ ਲੱਗਾ ਕਿ ਦੋ ਈ-ਰਿਕਸ਼ਾ ਅਤੇ ਮੋਟਰਸਾਈਕਲ ਸੜ ਕੇ ਸੁਆਹ ਹੋ ਗਏ ਸਨ। ਅੱਗ ਲੱਗਣ ਦੀ ਘਟਨਾ ਵਿੱਚ ਦੋ ਲੋਕਾਂ ਦੀ ਵੀ ਮੌਤ ਹੋ ਗਈ। ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਵਿੱਚੋਂ ਇੱਕ ਦੀ ਉਮਰ 24 ਸਾਲ ਅਤੇ ਦੂਜਾ 60 ਸਾਲ ਦਾ ਸੀ। ਅਜਿਹਾ ਲੱਗਦਾ ਹੈ ਕਿ ਅੱਗ ਈ-ਰਿਕਸ਼ਾ ਦੇ ਚਾਰਜਿੰਗ ਕਾਰਨ ਲੱਗੀ। ਉਨ੍ਹਾਂ ਕਿਹਾ ਕਿ ਹੋਰ ਜਾਂਚ ਕੀਤੀ ਜਾ ਰਹੀ ਹੈ।