ਕੇਰਲ ਦੇ ਕਾਸਾਰਗੋਡ ‘ਚ ਸੋਮਵਾਰ ਰਾਤ ਕਰੀਬ 12:30 ਵਜੇ ਆਤਿਸ਼ਬਾਜ਼ੀ ਦੌਰਾਨ ਧਮਾਕਾ ਹੋਇਆ। ਇਸ ‘ਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਕਾਸਾਰਗੋਡ ਪੁਲਿਸ ਨੇ ਦੱਸਿਆ ਕਿ 8 ਲੋਕਾਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 1500 ਲੋਕ ਸਲਾਨਾ ਕਾਲੀਆਤਮ ਤਿਉਹਾਰ ਲਈ ਮੰਦਰ ‘ਚ ਇਕੱਠੇ ਹੋਏ ਸਨ। ਇੱਥੇ ਆਤਿਸ਼ਬਾਜ਼ੀ ਚਲਾਈ ਜਾ ਰਹੀ ਸੀ, ਜਿਸ ਕਾਰਨ ਚੰਗਿਆੜੀਆਂ ਪਟਾਕਿਆਂ ਦੇ ਸਟੋਰੇਜ ਏਰੀਏ ਤੱਕ ਪਹੁੰਚ ਗਈਆਂ, ਜਿੱਥੇ ਅੱਗ ਨੇ ਧਮਾਕਾ ਕਰ ਦਿੱਤਾ।
ਇਸ ਸਟੋਰੇਜ਼ ਏਰੀਏ ਵਿੱਚ 25 ਹਜ਼ਾਰ ਰੁਪਏ ਦੇ ਪਟਾਕੇ ਰੱਖੇ ਗਏ ਸਨ। ਪੁਲਿਸ ਨੇ ਹਾਦਸੇ ਸਬੰਧੀ ਮੰਦਰ ਕਮੇਟੀ ਦੇ ਦੋ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੰਦਰ ਕਮੇਟੀ ਨੇ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਦਾ ਲਾਇਸੈਂਸ ਵੀ ਨਹੀਂ ਲਿਆ ਸੀ।
ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਤਿੰਨ ਗੰਭੀਰ ਲੋਕਾਂ ਨੂੰ ਪਰਿਆਰਾਮ ਮੈਡੀਕਲ ਕਾਲਜ ਅਤੇ ਕਈਆਂ ਨੂੰ ਮੈਂਗਲੋਰ, ਕੂਨੂਰ ਅਤੇ ਕਾਸਰਗੋਡ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਕਾਸਾਰਗੋਡ ਜ਼ਿਲ੍ਹਾ ਪੁਲਿਸ ਮੁਖੀ, ਕਲੈਕਟਰ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।