ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਦੇ ਤ੍ਰਾਲ ਵਿਚ ਵੀਰਵਾਰ ਸਵੇਰ ਤੋਂ ਫ਼ੌਜ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੂੰ ਤ੍ਰਾਲ ਦੇ ਨਾਦੇਰ ਪਿੰਡ ਵਿੱਚ 2-3 ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇੱਕ ਅਤਿਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਜੰਮੂ-ਕਸ਼ਮੀਰ ਵਿੱਚ ਪਿਛਲੇ 48 ਘੰਟਿਆਂ ਵਿੱਚ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ, 13 ਮਈ ਨੂੰ, ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅਤਿਵਾਦੀ ਮਾਰੇ ਗਏ ਸਨ। ਬੁੱਧਵਾਰ ਨੂੰ, ਕੈਲਰ ਤੋਂ ਹੀ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਸੀ।