ਲੋਕ ਸਭਾ ਚੋਣਾਂ 2024 ਲਈ ਗਿਣਤੀ ਜਾਰੀ ਹੈ। ਰੁਝਾਨਾਂ ਮੁਤਾਬਕ ਇੰਡੀਆ ਗਠਜੋੜ ਸੱਤਾਧਾਰੀ ਐਨਡੀਏ ਗਠਜੋੜ ਨੂੰ ਸਖ਼ਤ ਟੱਕਰ ਦੇ ਰਿਹਾ ਹੈ। ਸ਼ੁਰੂਆਤੀ ਰੁਝਾਨਾਂ ‘ਚ ਐਨਡੀਏ ਨੂੰ ਯਕੀਨੀ ਤੌਰ ‘ਤੇ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ ਪਰ ਵਿਰੋਧੀ ਗਠਜੋੜ ਵੀ ਜ਼ੋਰਦਾਰ ਵਾਪਸੀ ਕਰਦਾ ਨਜ਼ਰ ਆ ਰਿਹਾ ਹੈ। ਇੰਡੀਆ ਗਠਜੋੜ 200 ਨੂੰ ਪਾਰ ਕਰ ਗਿਆ ਹੈ।
ਦੱਸ ਦਈਏ ਕਿ ਸਖਤ ਸੁਰੱਖਿਆ ਦੇ ਨਾਲ-ਨਾਲ ਸਾਰੇ ਗਿਣਤੀ ਕੇਂਦਰਾਂ ‘ਤੇ ਸੀਸੀਟੀਵੀ ਕੈਮਰਿਆਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ। ਵੋਟਾਂ ਦੀ ਗਿਣਤੀ ਦੌਰਾਨ EVM ਅਤੇ VVPAT ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਵਾਰ ਲੋਕ ਸਭਾ ਚੋਣਾਂ ਵਿੱਚ 64 ਕਰੋੜ 20 ਲੱਖ ਤੋਂ ਵੱਧ ਵੋਟਰਾਂ ਨੇ ਆਪਣੀ ਵੋਟ ਪਾਈ ਹੈ।
ਚੋਣ ਕਮਿਸ਼ਨ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਦੇ ਹੋਏ ਕਿਹਾ, ਅਸੀਂ ਵਿਸ਼ਵ ਰਿਕਾਰਡ ਬਣਾਇਆ ਹੈ। ਇਨ੍ਹਾਂ 64 ਕਰੋੜ ਵੋਟਰਾਂ ਵਿੱਚੋਂ 31 ਕਰੋੜ ਮਹਿਲਾ ਵੋਟਰ ਹਨ।