ਕਪੂਰਥਲਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 2 ਦਿਨ ਬਾਅਦ ਨੌਜਵਾਨ ਦਾ ਜਨਮਦਿਨ ਸੀ, ਪਰ ਪਰਮਾਤਮਾ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਮ੍ਰਿਤਕ ਦੇ ਮਾਪੇ ਹੁਣ ਨੌਜਵਾਨ ਦੇ ਜਨਮਦਿਨ ਵਾਲੇ ਦਿਨ ਹੀ ਉਸ ਨੂੰ ਅੰਤਿਮ ਵਿਦਾਇਗੀ ਦੇਣਗੇ।





    ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਗੱਡੀ ‘ਚ ਸਵਾਰ ਹੋ ਕਿ ਜਾ ਰਿਹਾ ਸੀ। ਤੇਜ਼ ਰਫਤਾਰ ਹੋਣ ਕਾਰਨ ਇਹ ਮੰਦਭਾਗਾ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਨਮ ਦਿਨ ਤੋਂ ਦੋ ਦਿਨ ਪਹਿਲਾਂ ਨੌਜਵਾਨ ਨੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ।