
Skip to content
ਅੰਮ੍ਰਿਤਸਰ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਲਗਾਤਾਰ ਪੁਰਾਣੀ ਰੰਜਿਸ਼ਾਂ ਤੇ ਚਲਦੇ ਨੌਜਵਾਨਾਂ ਵੱਲੋਂ ਇੱਕ ਦੂਜੇ ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਪਰ ਪੁਲਿਸ ਅਤੇ ਕਾਨੂੰਨ ਦਾ ਇਨਾ ਲੋਕਾਂ ਦੇ ਮਨਾਂ ’ਚ ਕੋਈ ਡਰ ਖੌਫ ਨਜ਼ਰ ਨਹੀਂ ਆ ਰਿਹਾ। ਉਥੇ ਹੀ ਦੇਰ ਰਾਤ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਮਾਈਲ ਇਨਕਲੇਵ ਇਲਾਕੇ ’ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਤੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਜਿਸ ਦਾ ਨਾਂ ਲਵਪ੍ਰੀਤ ਸਿੰਘ ਉਰਫ ਲਵ ਹੈ ਉਸ ਨੂੰ 5-6 ਦੇ ਕਰੀਬ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਥੇ ਹੀ ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਪਿਛਲੇ ਕਾਫੀ ਸਮੇਂ ਤੋਂ ਇਹਨਾਂ ਦੀ ਕਿਸੇ ਦੇ ਨਾਲ ਰੰਜਿਸ਼ ਚੱਲ ਰਹੀ ਸੀ ਤੇ ਉਹ ਨੌਜਵਾਨ ਕੁਝ ਜੇਲ੍ਹ ਵਿੱਚ ਹਨ ਤੇ ਕੁਝ ਜਮਾਨਤ ਤੇ ਬਾਹਰ ਆਏ ਹੋਏ ਹਨ। ਜਿਨਾਂ ਵੱਲੋਂ ਇਸ ਲਵਪ੍ਰੀਤ ਸਿੰਘ ਉਰਫ ਲਵ ਮ੍ਰਿਤਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।ਇਸ ਮੌਕੇ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇ ਰਾਤ ਫਤਿਹਗੜ੍ਹ ਚੂੜੀਆਂ ਨੰਗਲੀ ਭੱਠੇ ਦੇ ਕੋਲ ਸਮਾਇਲ ਇਨਕਲੇਵ ਇਲਾਕੇ ’ਚ ਲਵਪ੍ਰੀਤ ਸਿੰਘ ਉਰਫ਼ ਲਵ ਨਾਂ ਦੇ ਨੌਜਵਾਨ ਨੂੰ ਕੁਝ ਨੌਜਵਾਨਾਂ ਨਾਲੋਂ ਗੋਲੀਆਂ ਮਾਰੀਆਂ ਗਈਆਂ ਹਨ। ਉਹਨਾਂ ਕਿਹਾ ਕਿ ਮ੍ਰਿਤਕ ਦੀ ਉਮਰ 25 ਸਾਲ ਦੇ ਕਰੀਬ ਹੈ ਤੇ ਇਹ ਸਲੂਨ ਦਾ ਕੰਮ ਕਰਦਾ ਸੀ ਅਸੀਂ ਇਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਰਹੇ ਹਾਂ ਤੇ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਵਿੱਚ ਚੈੱਕ ਕਰ ਰਹੇ ਹਾਂ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।Related