
Skip to content

ਸੁਲਤਾਨਪੁਰ ਲੋਧੀ | ਅਮਿਤ ਨਖਵਾਲ: ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਿਕਾਰਪੁਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਪਿੰਡ ਦੇ ਵੱਡੀ ਗਿਣਤੀ ਵਿੱਚ ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋ ਗਏ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਲਏ ਗਏ ਫ਼ੈਸਲਿਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਦਾਮਨ ਫੜਿਆ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਨੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦਾ ਪਰਿਵਾਰ ਹਰ ਰੋਜ਼ ਵੱਡਾ ਅਤੇ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਪਰਿਵਾਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੀ ਪਾਰਟੀ ਦੀ ਪਹਿਲੀ ਤਰਜੀਹ ਰਹੇਗੀ।
ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।
ਰਿਪੋਰਟ: ਅਮਿਤ ਨਖਵਾਲ
Related