ਪੰਜਾਬ ਡੈਸਕ- ਪੰਜਾਬ ’ਚ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਦਾ ਵਿਆਹ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਹੋਇਆ ਹੈ। ਦੱਸਿਆ  ਜਾ ਰਿਹਾ ਹੈ ਕਿ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਢਾਈ ਸਾਲ ਪਹਿਲਾਂ ਮੌਤ ਹੋ ਗਈ ਸੀ।ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਤੇ ਅਮਨਦੀਪ ਕੌਰ ਗੌਂਸਲ ਨਾਲ ਵਿਆਹ ਗੁਰਦੁਆਰਾ ਸਾਹਿਬ ਵਿਖੇ ਹੋਇਆ ਹੈ। ਦੱਸ ਦੇਈਏ ਕਿ ਰਣਬੀਰ ਸਿੰਘ ਭੁੱਲਰ ‘ਆਪ’ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ ਹਨ। 2016 ਵਿੱਚ ਵਿਧਾਇਕ ਰਣਵੀਰ ਸਿੰਘ ਭੁੱਲਰ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਪਰਿਵਾਰ ਦੀ ਗੱਲ ਕਰੀਏ ਤਾਂ ਵਿਧਾਇਕ ਭੁੱਲਰ ਦੇ ਦੋ ਬੱਚੇ ਹਨ।ਇਸ ਮੋਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੂੰ ਸੋਸ਼ਲ ਮੀਡੀਆ ‘ਤੇ ਵਿਆਹ ਦੀਆਂ ਵਧਾਈਆਂ ਮਿਲ ਰਹੀਆਂ ਹਨ।