ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਹੈ।

    ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੇ ਘਰ ‘ਤੇ ਈਡੀ ਨੇ ਛਾਪਾ ਮਾਰਿਆ।

    ਦਿੱਲੀ ਦੀ ਟੀਮ ਕੁਝ ਸਮਾਂ ਪਹਿਲਾਂ ਹੀ ਮੋਹਾਲੀ ਪਹੁੰਚੀ ਹੈ।

    ਉਧਰ, ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।