ਪੰਜਾਬ ਵਿੱਚ ਆਪ ਦੇ ਵਿਧਾਇਕ ਨੂੰ ਕਰਨਾਲ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੇ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਦੇ ਸਾਥੀਆਂ ਨੇ ਪੁਲਿਸ ਦੀ ਗੱਡੀ ‘ਤੇ ਹਮਲਾ ਕਰ ਕੇ ਉਨ੍ਹਾਂ ਨੂੰ ਭਜਾ ਲਿਆ। ਇਨ੍ਹਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਈਆਂ ਜਿਸ ‘ਚ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ।ਸੰਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਏ ਹਨ। ਮੰਗਲਵਾਰ ਸਵੇਰੇ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ‘ਚੋਂ ਗ੍ਰਿਫਤਾਰ ਕਰਕੇ ਪੁਲਿਸ ਥਾਣੇ ਲੈ ਕੇ ਜਾ ਰਹੀ ਸੀ, ਤਦ ਹੀ ਪਠਾਣਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾਈਆਂ ਅਤੇ ਗੱਡੀ ਚਾੜ੍ਹਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਇਕ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਿਆ।ਪਠਾਣਮਾਜਰਾ ਅਤੇ ਉਨ੍ਹਾਂ ਦੇ ਸਾਥੀ ਇੱਕ ਸਕਾਰਪਿਓ ਅਤੇ ਇੱਕ ਫੌਰਚੂਨਰ ਵਿੱਚ ਫਰਾਰ ਹੋ ਗਏ। ਪੁਲਿਸ ਨੇ ਫੌਰਚੂਨਰ ਨੂੰ ਕਬਜ਼ੇ ‘ਚ ਲੈ ਲਿਆ ਹੈ ਜਦਕਿ ਸਕਾਰਪਿਓ ‘ਚ ਫਰਾਰ ਵਿਧਾਇਕ ਦਾ ਪੁਲਿਸ ਪੀਛਾ ਕਰ ਰਹੀ ਹੈ।