ਹੰਡਿਆਇਆ /ਬਰਨਾਲਾ- ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਬਰਨਾਲਾ -ਮਾਨਸਾ ਮਾਰਗ ਉੱਪਰ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਰੱਲਾ ਜ਼ਿਲ੍ਹਾ ਮਾਨਸਾ ਬਰਨਾਲਾ ਵੱਲ ਨੂੰ ਆ ਰਿਹਾ ਸੀ ਤਾਂ ਹੰਡਿਆਇਆ ਨੇੜੇ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ।