ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਇਕ ਡਬਲ ਡੇਕਰ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ’ ਚ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਰੀਬ 2 ਦਰਜਨ ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਜ਼ਿਲੇ ਦੇ ਦੇਵਾ ਥਾਣਾ ਖੇਤਰ ਦੇ ਅਧੀਨ ਆਉਂਦੇ ਬਾਬੂਰੀਆ ਪਿੰਡ ਦੇ ਨੇੜੇ ਵਾਪਰਿਆ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਹੋਏ ਸੜਕ ਹਾਦਸੇ ਦੇ ਪੀੜਤਾਂ ਦੇ ਪ੍ਰਤੀ ਸੋਗ ਪ੍ਰਗਟ ਕੀਤਾ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ।ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਟਵੀਟ ਦੇ ਅਨੁਸਾਰ ਮੋਦੀ ਨੇ ਕਿਹਾ ਕਿ ਬਾਰਾਬੰਕੀ, ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਤੋਂ ਪਰੇਸ਼ਾਨ ਹਾਂ. ਇਸ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ। ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।