ਨਾਨਕੇ ਪਿੰਡ ਛੁੱਟੀਆਂ ਮਨਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 13 ਸਾਲਾ ਬੱਚੇ ਦੀ ਮੌਤ; ਮਾਪੇ ਤੇ ਭਰਾ ਗੰਭੀਰ ਜ਼ਖ਼ਮੀ

ਸਮਰਾਲਾ ਨੇੜੇ ਪਿੰਡ ਬਾਲਿਓਂ ਕੋਲ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਨਾਨਕੇ ਪਿੰਡ ਜਾ ਰਹੇ ਪਰਿਵਾਰ ਦਾ 13 ਸਾਲਾ ਪੁੱਤਰ ਹਰਜੋਤ ਸਿੰਘ ਮੌਕੇ ’ਤੇ ਹੀ ਮਾਰਿਆ ਗਿਆ, ਜਦਕਿ ਉਸ ਦੇ ਮਾਤਾ-ਪਿਤਾ ਅਤੇ 9 ਸਾਲਾ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਰੇਟਾ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਤੋਂ ਬਾਅਦ ਕਾਰ ਚਾਲਕ ਗੱਡੀ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਕਾਰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਭਾਲ ਜਾਰੀ ਹੈ। ਇਸ ਹਾਦਸੇ ਨਾਲ ਪਿੰਡ ਪਵਾਤ ਅਤੇ ਚਹਿਲਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।