ਚੰਡੀਗੜ੍ਹ : ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ  ਦੀ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਹਾਦਸਾ ਕੁੰਡਲੀ ਮਾਨੇਸਰ ਭਾਵ ਕੇਐਮਪੀਐਲ ਹਾਈਵੇਅ ਨੇੜੇ ਵਾਪਰਿਆ ਹੈ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਪੰਜਾਬ ਪਰਤ ਰਿਹਾ ਸੀ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਆਇਆ ਸੀ। ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਵਿੱਚ ਵੀ ਉਸ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ  ਗ੍ਰਿਫ਼ਤਾਰ ਵੀ  ਕੀਤਾ ਗਿਆ ਸੀ।ਦੀਪ ਸਿੱਧੂ ਨੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ।