ਲੁਧਿਆਣਾ ਐਸ.ਟੀ.ਐਫ਼. ਦੇ ਹੱਥ ਵੱਡੀ ਕਾਰਵਾਈ ਲੱਗੀ ਹੈ। ਪੁਲਿਸ ਨੇ 25 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ਼. ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅੰਮ੍ਰਿਤ ਪਾਲ ਸਿੰਘ ਉਰਫ਼ ਮਤੀ ਵਾਸੀ ਅੰਮ੍ਰਿਤਸਰ ਅਤੇ ਸਨੀ ਕੁਮਾਰ ਉਰਫ਼ ਸੰਨੀ ਵਾਸੀ ਅੰਮ੍ਰਿਤਸਰ ਸ਼ਾਮਲ ਹਨ।
