ਲੋਕ ਸਭਾ ਚੋਣਾਂ ਵਿਚਾਲੇ ਕਾਂਗਰਸ ਦੀ ਸਾਬਕਾ ਆਗੂ ਰਾਧਿਕਾ ਖੇੜਾ ਅਤੇ ਅਦਾਕਾਰ ਸ਼ੇਖਰ ਸੁਮਨ ਭਾਜਪਾ ‘ਚ ਸ਼ਾਮਲ ਹੋ ਗਏ। ਕਾਂਗਰਸ ਦੇ ਮੀਡੀਆ ਵਿਭਾਗ ਦੀ ਸਾਬਕਾ ਰਾਸ਼ਟਰੀ ਕੋਆਰਡੀਨੇਟਰ ਖੇੜਾ ਨੇ ਐਤਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਸੀ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜੇ ਅਪਣੇ ਅਸਤੀਫੇ ‘ਚ ਖੇੜਾ ਨੇ ਕਿਹਾ ਕਿ ਉਨ੍ਹਾਂ ਨੂੰ ਅਯੁੱਧਿਆ ‘ਚ ਰਾਮ ਮੰਦਰ ਦੇ ਦਰਸ਼ਨਾਂ ਨੂੰ ਲੈ ਕੇ ਪਾਰਟੀ ਦੇ ਅੰਦਰੋਂ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਖੇੜਾ ਅਤੇ ਸੁਮਨ ਦੋਵੇਂ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ ‘ਚ ਪਾਰਟੀ ਹੈੱਡਕੁਆਰਟਰ ‘ਚ ਭਾਜਪਾ ‘ਚ ਸ਼ਾਮਲ ਹੋਏ।