
Skip to content

ਕੇਂਦਰ ਸਰਕਾਰ ਵੱਲੋਂ ਦੋਆਬਾ ਖੇਤਰ ਨੂੰ ਵੱਡੀ ਸੌਗਾਤ, ਆਦਮਪੁਰ ਹਵਾਈ ਅੱਡੇ ਦਾ ਨਾਮ ਹੁਣ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਰੱਖਿਆ ਗਿਆ। 12 ਜੂਨ ਨੂੰ ਜਾਰੀ ਸਰਕਾਰੀ ਨੋਟੀਫਿਕੇਸ਼ਨ ਨਾਲ ਨਾਮ ਬਦਲਣ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਪ੍ਰਧਾਨ ਮੰਤਰੀ Narendra Modi ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਡਿਜ਼ਿਟਲ ਰੂਪ ਵਿੱਚ ਇਸ ਦਾ ਉਦਘਾਟਨ ਕਰਦਿਆਂ ਨਵੀਂ ਨਾਮ-ਪੱਟੀ ਦਾ ਅਨਾਵਰਣ ਕੀਤਾ ਅਤੇ ਮਹਾਨ ਸੰਤ ਦੇ ਸਮਾਜਿਕ ਯੋਗਦਾਨ ਨੂੰ ਨਮਨ ਕੀਤਾ।
ਦੋਆਬਾ ਖੇਤਰ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਇਹ ਫੈਸਲਾ ਲੋਕਾਂ ਵੱਲੋਂ ਇਤਿਹਾਸਕ ਕਦਮ ਵਜੋਂ ਸਵਾਗਤਿਆ ਜਾ ਰਿਹਾ ਹੈ। ਜਲੰਧਰ, ਹੁਸ਼ਿਆਰਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਲਈ ਹਵਾਈ ਸੇਵਾਵਾਂ ਦਾ ਪ੍ਰਮੁੱਖ ਕੇਂਦਰ ਰਹੇ ਆਦਮਪੁਰ ਹਵਾਈ ਅੱਡੇ ਨੂੰ ਹੁਣ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਨਾਲ ਜਾਣਿਆ ਜਾਵੇਗਾ। ਇਸ ਐਲਾਨ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਗੁਰੂ ਜੀ ਦੇ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਇਸ ਨੂੰ ਦੋਆਬਾ ਦੀ ਸੱਭਿਆਚਾਰਕ ਪਛਾਣ ਤੇ ਮਾਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਲੋਕਾਂ ਦਾ ਮੰਨਣਾ ਹੈ ਕਿ ਨਵਾਂ ਨਾਮ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਹੋਰ ਨੇੜੇ ਜੋੜੇਗਾ।
Related