ਜਲੰਧਰ (ਵਿੱਕੀ ਸੂਰੀ) ਬਸਤੀਆਦ ‘ਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਵਕੀਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਫਿਲਹਾਲ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਜਾ ਰਿਹਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਉਕਤ ਵਿਅਕਤੀ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਐਡਵੋਕੇਟ ਪਰਮਿੰਦਰ ਦਾ ਮੈਡੀਕਲ ਨਹੀਂ ਕਰਵਾਇਆ ਗਿਆ | ਅਜਿਹੇ ‘ਚ ਇਸ ਮਾਮਲੇ ‘ਚ ਦੋਸ਼ੀਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਥੇ ਹੀ ਉਕਤ ਵਿਅਕਤੀ ਨੇ ਕਿਹਾ ਕਿ ਦੋਸ਼ੀ ਨੂੰ ਹੁਣ ਗ੍ਰਿਫਤਾਰ ਕੀਤਾ ਜਾਵੇ।ਇਕ ਹੋਰ ਵਿਅਕਤੀ ਨੇ ਦੱਸਿਆ ਕਿ ਮ੍ਰਿਤਕ ਐਡਵੋਕੇਟ ਪਰਮਿੰਦਰ ਦੇ ਸਬੰਧ ‘ਚ ਉਨ੍ਹਾਂ ਨੂੰ ਪਤਾ ਲੱਗਾ ਕਿ ਫਲੈਟ ‘ਚ ਕਿਸੇ ਨੇ ਗੋਲੀ ਮਾਰ ਦਿੱਤੀ ਹੈ, ਜਿਸ ਤੋਂ ਬਾਅਦ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਉਸ ਵਕਤ ਮਾਮਲੇ ਦੀ ਫੋਰੈਂਸਿਕ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਸੀ ।ਗੋਲੀ ਚਲਾਉਣ ਵਾਲਾ ਦੋਸ਼ੀ ਵੀ ਘਰ ਦੇ ਅੰਦਰ ਹੀ ਮੌਜੂਦ ਹੈ। ਡੀਐਸਪੀ ਸਮੇਤ ਹੋਰ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਐਡਵੋਕੇਟ ਪਰਮਿੰਦਰ ਸਿੰਘ ਨੂੰ 2 ਐਮਐਮ ਦੇ ਪਿਸਟਨ ਨਾਲ ਗੋਲੀ ਲੱਗੀ ਹੋਈ ਸੀ।ਗੋਲੀ ਲੱਗਣ ਤੋਂ ਬਾਅਦ ਪਰਮਿੰਦਰ ਪੌੜੀਆਂ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦੇ ਸਿਰ ‘ਤੇ ਡੂੰਘੀ ਸੱਟ ਲੱਗ ਗਈ। ਜਿਸ ਤੋਂ ਬਾਅਦ ਵਕੀਲ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਸਿਰ ‘ਤੇ ਡੂੰਘੀ ਸੱਟ ਲੱਗਣ ਕਾਰਨ ਹੋਈ ਹੋ ਸਕਦੀ ਹੈ।ਬਾਕੀ ਪੋਸਟਮਾਰਟਮ ਰਿਪੋਰਟ ਆਉਣ ‘ਤੇ ਅਸਲ ਤੱਥ ਸਾਹਮਣੇ ਆਉਣਗੇ। ਫਿਲਹਾਲ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।