Skip to content
ਫਰੀਦਕੋਟ (ਵਿਪਨ ਕੁਮਾਰ ਮਿਤੱਲ):- ਨੈਸ਼ਨਲ ਯੂਥ ਕਲੱਬ (ਰਜਿ;) ਫਰੀਦਕੋਟ ਵੱਲੋਂ ਚਲਾਏ ਜਾ ਰਹੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿੱਚ ਚੱਲ ਰਹੇ ਬਿਊਟੀ ਪਾਰਲਰ ਟ੍ਰੇਨਿੰਗ ਕੋਰਸ ਵਿੱਚ ਟ੍ਰੇਨਿੰਗ ਪ੍ਰਾਪਤ ਲੜਕੀਆਂ ਨੂੰ ਕੋਰਸ ਪੂਰਾ ਹੋਣ ਤੇ ਸਰਟੀਫਿਕੇਟ ਵੰਡਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਲੱਬ ਦੇ ਪ੍ਰਧਾਨ ਡਾ;ਸੰਜੀਵ ਸੇਠੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਸਭ ਤੋਂ ਪਹਿਲਾਂ ਕਲੱਬ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ। ਕਲੱਬ ਦੇ ਵਿੱਤ ਸਕੱਤਰ ਸੋਨੂੰ ਜੈਨ ਨੇ ਕਲੱਬ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ।ਸੈਂਟਰ ਦੇ ਇੰਚਾਰਜ ਮੈਡਮ ਕਿਰਨ ਸੁਖੀਜਾ ਨੇ ਦੱਸਿਆ ਕਿ ਟ੍ਰੇਨਿੰਗ ਪ੍ਰਾਪਤ ਕਰਨ ਉਪਰੰਤ ਲੜਕੀਆਂ ਆਪਣੇ ਪੈਰਾਂ ਤੇ ਖੜਾ ਹੋ ਜਾਂਦੀਆਂ ਹਨ ਜਿਸ ਨਾਲ ਉਹਨਾ ਨੂੰ ਰੁਜਗਾਰ ਮਿਲ ਜਾਂਦਾ ਹੈ। ਕਲੱਬ ਦੇ ਪ੍ਰਧਾਨ ਡਾ: ਸੰਜੀਵ ਸੇਠੀ ਨੇ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਕਲੱਬ ਵੱਲੋਂ ਸਰਟੀਫਿਕੇਟ ਤਕਸੀਮ ਕੀਤੇ।
Post Views: 2,256
Related