ਧਮਕੀ ਭਰੀ ਈ-ਮੇਲ ਵਿੱਚ ਸਕੂਲਾਂ ਦੇ ਨਾਲ ਇਕ ਰੇਲਗੱਡੀ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ ਹੈ। ਸੁਨੇਹੇ ਵਿੱਚ ਵੱਖ-ਵੱਖ ਥਾਵਾਂ ਲਈ ਸਮੇਂ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ ਸਕੂਲਾਂ ਲਈ ਦੁਪਹਿਰ 1:11 ਵਜੇ, ਵਿਧਾਨ ਸਭਾ ਲਈ 2:11 ਵਜੇ ਅਤੇ ਦਿੱਲੀ ਜਾਣ ਵਾਲੀ ਰੇਲਗੱਡੀ ਲਈ ਰਾਤ 9:11 ਵਜੇ ਦਾ ਸਮਾਂ ਦਰਸਾਇਆ ਗਿਆ ਹੈ।
ਈ-ਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ Bhagwant Mann ਨੂੰ ਨਿਸ਼ਾਨਾ ਬਣਾਉਣ ਦੀ ਗੱਲ ਵੀ ਲਿਖੀ ਗਈ ਹੈ। ਇਸ ਦੇ ਨਾਲ ਕੁਝ ਵਿਵਾਦਿਤ ਦਾਅਵੇ ਕਰਦੇ ਹੋਏ ਪੰਜਾਬ ਨਾਲ ਸੰਬੰਧਿਤ ਸੰਵੇਦਨਸ਼ੀਲ ਮਸਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਕਾਰਨ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਸਕੂਲਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਈ-ਮੇਲ ਭੇਜਣ ਵਾਲੇ ਦੀ ਪਹਿਚਾਣ ਕਰਨ ਲਈ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।