Skip to content
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਤਿੰਨ ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਡੀਜੀਪੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ ‘ਚ ਸੀ। ਇਸ ਤੋਂ ਇਲਾਵਾ ਉਸ ਦੇ ਇਸ਼ਾਰਿਆਂ ‘ਤੇ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਹਾਲਾਂਕਿ ਦੋਸ਼ੀਆਂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖੁਲਾਸੇ ਹੋਣਗੇ।
ਇਸ ਤੋਂ ਪਹਿਲਾਂ ਮੁਲਜ਼ਮ ਤੇ ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ। ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਤ ਇੱਕ ਕੇਸ ਵਿੱਚ ਫੜਿਆ ਗਿਆ ਸੀ। ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸੇ ਕੇਸ ਦੇ ਦੂਜੇ ਮੁਲਜ਼ਮ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਦਕਿ ਪੁਲਿਸ ਮਾਮਲੇ ਦੇ ਤੀਜੇ ਮੁਲਜ਼ਮ ਬਾਰੇ ਵੀ ਜਾਣਕਾਰੀ ਜੁਟਾ ਰਹੀ ਹੈ।
Post Views: 2,237
Related