ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਦੌਰਾਨ ਹੁਣ ਪੰਜਾਬ ਦੇ ਵਿਧਾਇਕ ਬਲਕਾਰ ਸਿੰਘ ਦੀ ਕਥਿਤ ਵੀਡੀਓ ਮਾਮਲੇ ਦੀ ਮਹਿਲਾ ਕਮਿਸ਼ਨ ਦੇ ਚੇਅਰਮੈਨ ਨੇ ਸਖ਼ਤ ਨਿੰਦਾ ਕੀਤੀ ਹੈ ਅਤੇ ਮਾਮਲੇ ਦੀ ਤੇਜ਼ੀ ਨਾਲ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਦਰਅਸਲ ਇਹ ਦੋਸ਼ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੇ ਲਾਏ ਹਨ। ਕੌਮੀ ਮਹਿਲਾ ਕਮਿਸ਼ਨ ਨੇ ਨੋਟਿਸ ਵਿੱਚ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਦੀ ਪੋਸਟ ਦਾ ਹਵਾਲਾ ਦਿੱਤਾ ਹੈ।ਕਮਿਸ਼ਨ ਨੇ ਅੱਗੇ ਕਿਹਾ ਮੰਤਰੀ ਖਿਲਾਫ਼ ਰਿਪੋਰਟ ਕੀਤੀਆਂ ਇਹ ਕਾਰਵਾਈਆਂ ਜੇਕਰ ਪ੍ਰਮਾਣਿਤ ਹਨ ਤਾਂ ਆਈਪੀਸੀ ਦੀਆਂ ਧਾਰਾਵਾਂ 354 ਅਤੇ 354ਬੀ ਦੇ ਤਹਿਤ ਸਿੱਧੇ ਤੌਰ ‘ਤੇ ਔਰਤ ਦੀ ਇੱਜ਼ਤ ਦਾ ਘਾਣ ਕਰਨ ਵਾਲੀਆਂ ਗੰਭੀਰ ਉਲੰਘਣਾਵਾਂ ਹਨ।ਬੱਗਾ ਅਨੁਸਾਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਰੁਜ਼ਗਾਰ ਦੀ ਮੰਗ ਕਰ ਰਹੀ ਇੱਕ ਔਰਤ ਨਾਲ ਵੀਡੀਓ ਕਾਲ ਦੌਰਾਨ ਜਿਨਸੀ ਵਿਵਹਾਰ ਕੀਤਾ। NCW ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਕਥਿਤ ਵਿਵਹਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਨਸੀਡਬਲਯੂ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਸ਼ਰਮਾ ਨੇ ਮਾਮਲੇ ਦੀ ਤੇਜ਼ੀ ਨਾਲ ਅਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ। NCW ਨੇ ਤਿੰਨ ਦਿਨਾਂ ਦੇ ਅੰਦਰ ਘਟਨਾ ‘ਤੇ ਇੱਕ ਰਿਪੋਰਟ ਪੇਸ਼ ਕਰਨ ਦੀ ਬੇਨਤੀ ਕੀਤੀ ਹੈ।