Skip to content
ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਇੱਕ ਵਿਅਕਤੀ ਨੇ ਆਪਣੇ ਨਾਲ ਬੈਠੇ ਇੱਕ ਯਾਤਰੀ ‘ਤੇ ਪਿਸ਼ਾਬ ਕਰ ਦਿੱਤਾ। ਜਹਾਜ਼ ਦਿੱਲੀ ਤੋਂ ਬੈਂਕਾਕ ਜਾ ਰਿਹਾ ਸੀ।
ਏਅਰ ਇੰਡੀਆ ਦੇ ਬਿਆਨ ਅਨੁਸਾਰ, ਇਹ ਘਟਨਾ 9 ਅਪ੍ਰੈਲ ਨੂੰ ਵਾਪਰੀ ਸੀ। ਕੈਬਿਨ ਕਰੂ ਨੇ ਰਿਪੋਰਟ ਦਿੱਤੀ ਕਿ ਦਿੱਲੀ-ਬੈਂਕਾਕ ਉਡਾਣ (AI2336) ਦੇ ਇੱਕ ਯਾਤਰੀ ਨੇ ਨਿਯਮਾਂ ਦੇ ਵਿਰੁਧ ਵਿਵਹਾਰ ਕੀਤਾ। ਇਸ ਮਾਮਲੇ ਦੀ ਰਿਪੋਰਟ ਸਿਵਲ ਏਵੀਏਸ਼ਨ ਡਾਇਰੈਕਟੋਰੇਟ (ਡੀਜੀਸੀਏ) ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।
ਇਸ ਮਾਮਲੇ ‘ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਕਿਹਾ ਕਿ ਜੇਕਰ ਕੁਝ ਗ਼ਲਤ ਹੋਇਆ ਹੈ ਤਾਂ ਅਸੀਂ ਲੋੜੀਂਦੀ ਕਾਰਵਾਈ ਕਰਾਂਗੇ।
ਏਅਰਲਾਈਨ ਨੇ ਕਿਹਾ ਕਿ ਚਾਲਕ ਦਲ ਨੇ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕੀਤੀ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਪਿਸ਼ਾਬ ਕਰਨ ਵਾਲੇ ਯਾਤਰੀ ਨੂੰ ਵੀ ਚੇਤਾਵਨੀ ਦਿੱਤੀ ਗਈ ਸੀ। ਇੰਨਾ ਹੀ ਨਹੀਂ, ਚਾਲਕ ਦਲ ਨੇ ਪੀੜਤ ਯਾਤਰੀ ਨੂੰ ਬੈਂਕਾਕ ਦੇ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਉਣ ਵਿੱਚ ਮਦਦ ਕਰਨ ਦੀ ਪੇਸ਼ਕਸ਼ ਕੀਤੀ, ਜਿਸ ਤੋਂ ਉਸ ਨੇ ਇਨਕਾਰ ਕਰ ਦਿੱਤਾ।
ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਘਟਨਾ ਦਾ ਮੁਲਾਂਕਣ ਕਰਨ ਅਤੇ ਦੋਸ਼ੀ ਯਾਤਰੀ ਵਿਰੁਧ ਕਾਰਵਾਈ ਕਰਨ ਦਾ ਫੈਸਲਾ ਲੈਣ ਲਈ ਇੱਕ ਸੁਤੰਤਰ ਸਥਾਈ ਕਮੇਟੀ ਬਣਾਈ ਜਾਵੇਗੀ। ਮਾਮਲੇ ਦੀ ਜਾਂਚ ਲਈ ਡੀਜੀਸੀਏ ਦੀ ਸਟੈਂਡਿੰਗ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਦੀ ਪਾਲਣਾ ਕੀਤੀ ਜਾਵੇਗੀ।
Post Views: 7
Related