
Skip to content

ਅਜਨਾਲਾ ਮੁੱਖ ਚੌਂਕ ’ਚ ਮੋਟਰਸਾਈਕਲ ਨਾਲ ਟੱਕਰ ਤੋਂ ਬਾਅਦ ਬੱਚਿਆਂ ਨਾਲ ਭਰਿਆ ਈ-ਰਿਕਸ਼ਾ ਪਲਟਿਆ
ਅਜਨਾਲਾ (ਅਰਸ਼ਦੀਪ ਸਿੰਘ ਕਾਲੜਾ) : ਅਜਨਾਲਾ ਦੇ ਮੁੱਖ ਚੌਂਕ ਵਿੱਚ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਮੋਟਰਸਾਈਕਲ ਨਾਲ ਟੱਕਰ ਹੋਣ ਤੋਂ ਬਾਅਦ ਨਿੱਜੀ ਸਕੂਲ ਦੇ ਛੋਟੇ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਈ-ਰਿਕਸ਼ਾ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਿਆ। ਹਾਦਸੇ ਸਮੇਂ ਈ-ਰਿਕਸ਼ਾ ਵਿੱਚ ਨਿੱਜੀ ਸਕੂਲ ਦੇ ਕਈ ਛੋਟੇ ਬੱਚੇ ਸਵਾਰ ਸਨ।
ਜਾਣਕਾਰੀ ਅਨੁਸਾਰ ਮੁੱਖ ਚੌਂਕ ਵਿੱਚ ਈ-ਰਿਕਸ਼ਾ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਈ-ਰਿਕਸ਼ਾ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ। ਹਾਦਸੇ ਤੋਂ ਬਾਅਦ ਬੱਚਿਆਂ ਵਿੱਚ ਘਬਰਾਹਟ ਫੈਲ ਗਈ ਅਤੇ ਮੌਕੇ ’ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ।
ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਜਦਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਬੱਚਿਆਂ ਨੂੰ ਪਲਟੇ ਹੋਏ ਈ-ਰਿਕਸ਼ਾ ਵਿੱਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਅਜਨਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ।
ਹਸਪਤਾਲ ਵਿੱਚ ਡਾਕਟਰਾਂ ਵੱਲੋਂ ਬੱਚਿਆਂ ਦੀ ਜਾਂਚ ਕਰਕੇ ਮੁੱਢਲੀ ਸਹਾਇਤਾ ਦਿੱਤੀ ਗਈ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਅਜਨਾਲਾ ਦੇ ਮੁੱਖ ਚੌਂਕ ਵਿੱਚ ਮਾਹੌਲ ਤਣਾਅਪੂਰਨ ਰਿਹਾ ਅਤੇ ਲੋਕਾਂ ਦੀ ਭੀੜ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।

Related