ਜਲੰਧਰ(ਵਿੱਕੀ ਸੂਰੀ ): ਬੀਤੇ ਦਿਨ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਵੀ ਸਾਡੇ ਜੀਵਨ ਵਿਚ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਸਾਨੂੰ ਸਰੀਰਕ ਤਾਕਤ ਮਿਲਦੀ ਹੈ ਸਗੋਂ ਅਸੀਂ ਖੇਡਾਂ ਰਾਹੀਂ ਜੀਵਨ ਵਿਚ ਅਨੁਸ਼ਾਸਨ ਦੇ ਗੁਣ ਵੀ ਸਿੱਖਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਥਾਨਕ ਕੇ.ਐਮ.ਵੀ ਕਾਲਜ ਵਿਖੇ ਸਾਲਾਨਾ ਅਥਲੈਟਿਕਸ ਮੀਟ ਦੌਰਾਨ ਕੀਤਾ | ਇਸ ਦੌਰਾਨ ਉਨ੍ਹਾਂ ਨੇ ਐਮ.ਪੀ ਫੰਡ ਵਿੱਚੋਂ ਕਾਲਜ ਨੂੰ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਖੇਡਾਂ ਨਾਲ ਸਬੰਧਤ ਗਤੀਵਿਧੀਆਂ ਨੂੰ ਹੋਰ ਅੱਗੇ ਤੋਰਿਆ ਜਾ ਸਕੇ। ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੜਕੇ ਅਤੇ ਲੜਕੀਆਂ ਵਿੱਚ ਕੋਈ ਫਰਕ ਨਹੀਂ ਹੈ ਕਿਉਂਕਿ ਲੜਕੀਆਂ ਵੀ ਲੜਕਿਆਂ ਵਾਂਗ ਹਰ ਖੇਤਰ ਵਿੱਚ ਆਪਣਾ ਨਾਮ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੜਕੇ ਅਤੇ ਲੜਕੀਆਂ ਨੂੰ ਬਰਾਬਰ ਦੀ ਸਿੱਖਿਆ ਦੇ ਕੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ। ਉਨ੍ਹਾਂ ਕੇ.ਐਮ.ਵੀ. ਕਾਲਜ ਪ੍ਰਬੰਧਕਾਂ ਨੂੰ ਲੜਕੀਆਂ ਦੀ ਅਥਲੈਟਿਕਸ ਮੀਟ ਦੇ ਆਯੋਜਨ ਲਈ ਵਧਾਈ ਦਿੱਤੀ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਅਹਿਮ ਕਦਮ ਚੁੱਕ ਰਹੀ ਹੈ, ਜਿਸ ਤਹਿਤ ਖੇੜਾ ਵਤਨ ਪੰਜਾਬ ਦੀਆ ਵਰਗੇ ਵੱਡੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ ਤਾਂ ਜੋ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ। ਸੰਸਦ ਮੈਂਬਰ ਨੇ ਕਾਲਜ ਪ੍ਰਬੰਧਕਾਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਅਜਿਹੀਆਂ ਸਕੀਮਾਂ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਖੇਡਾਂ, ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਬੀਚ ਕਾਲਜ ਮੈਨੇਜਮੈਂਟ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ’ਤੇ ਸੰਸਦ ਮੈਂਬਰ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ, ਪਿ੍ੰਸੀਪਲ ਪ੍ਰੋਫ਼ੈਸਰ ਡਾ: ਅਤਿਮਾ ਸ਼ਰਮਾ ਦਿਵੇਦੀ, ਕੇਐਮਵੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਤਪਾਲ ਗੁਪਤਾ, ਸਰੀਰਕ ਸਿੱਖਿਆ ਵਿਭਾਗ ਦੇ ਚੇਅਰਮੈਨ ਡਾ: ਦਵਿੰਦਰ ਹਾਜ਼ਰ ਸਨ |