Skip to content
ਫਾਜ਼ਿਲਕਾ : ਪੰਜਾਬ ਸਰਕਾਰ ਵਲੋਂ ਕੱਲ ਕੀਤੇ ਪ੍ਰਸ਼ਾਸਨਿਕ ਫੇਰਬਦਲ ਤੋਂ ਬਾਅਦ ਅੱਜ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ.ਸੇਨੂੰ ਦੁੱਗਲ ਸਨ। ਉਨ੍ਹਾਂ ਦੀ ਥਾਂ ‘ਤੇ ਅਮਰਪ੍ਰੀਤ ਕੌਰ ਸੰਧੂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ।
ਅਹੁਦਾ ਸੰਭਾਲ ਤੋਂ ਪਹਿਲਾ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ- ਵੱਖ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਰੇਡ ਕਾਰਪੈਟ ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿਤੀ।ਅਮਰਪ੍ਰੀਤ ਕੌਰ ਸੰਧੂ 2016 ਬੈਚ ਦੇ ਆਈਏਐਸ ਅਫ਼ਸਰ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਵਿਕਾਸ ਅਥਾਰਟੀ ਦੇ ਚੀਫ ਐਡਮਿਨਸਟ੍ਰੇਟਰ ਵਜੋਂ ਸੇਵਾ ਨਿਭਾਅ ਰਹੇ ਸਨ।
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਨਾਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ ਵੀ ਉਨ੍ਹਾਂ ਕੋਲ ਰਹੇਗਾ।
Post Views: 2,237
Related