ਜਲੰਧਰ(ਬਿਊਰੋ)- ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਦਿਨੋਂ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸੂਬੇ ‘ਚ ਰਾਤ 9 ਵਜੇ ਤੋਂ ਕਰਫ਼ਿਊ ਲਗਾਉਣ ਦਾ ਹੁਕਮ ਦੇ ਦਿੱਤਾ ਹੈ। ਇਸ ਦੇ ਨਾਲ ਹੀ ਅੱਜ ਸ਼ਨੀਵਾਰ ਤੋਂ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ 9 ਵਜੇ ਰਾਤ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ / ਕਸਬਿਆਂ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਸਹੂਲਤਾਂ ‘ਤੇ ਬਿਮਾਰੀ ਦੇ ਇਲਾਜ ਲਈ ਏਕੀਕ੍ਰਿਤ ਪ੍ਰਬੰਧਨ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

    Captain Amarinder Singh offers to receive Abhinanadan Varthaman at ...
    ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਮਾਸਕ ਪਾਉਣ ‘ਤੇ ਅਮਲ ‘ਚ ਕੁਤਾਹੀ ਨੂੰ ਰੋਕਣ ਲਈ ਇਕ ਹਫ਼ਤੇ ਲਈ ਟਰਾਈਲ ਵਜੋਂ ਮਾਸਕ ਨਾ ਪਹਿਨਣ ਵਾਲਿਆਂ ਨੂੰ ਫੜ੍ਹੇ ਜਾਣ ‘ਤੇ ਮੌਕੇ ‘ਤੇ ਹੀ 1 ਘੰਟਾ ਮਾਸਕ ਪਾ ਕੇ ਖੜ੍ਹੇ ਰੱਖਣ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਉਲੰਘਣਾ ਕਰਨ ਵਾਲਿਆਂ ਨੂੰ ਅਹਿਸਾਸ ਕਰਵਾਇਆ ਜਾ ਸਕੇ ਕਿ ਉਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਹੈ। ਮੁੱਖ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਜ ਢੁਕਵੇਂ ਹਸਪਤਾਲ ਤੋਂ ਕਰਵਾਉਣ ਤੇ ਸਿੱਧੇ ਨਿੱਜੀ ਹਸਪਤਾਲਾਂ ਵੱਲ ਨਾ ਭੱਜਣ ਕਿਉਂਕਿ ਸਰਕਾਰੀ ਹਸਪਤਾਲਾਂ ‘ਚ ਵੀ ਚੰਗਾ ਇਲਾਜ ਉਪਲੱਬਧ ਹੈ।