
Skip to content

30 ਸਤੰਬਰ ਨੂੰ ਜਲੰਧਰ ਤੋਂ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦੇਣ ਦਾ ਦਾਅਵਾ
ਜਲੰਧਰ, 26 ਸਤੰਬਰ ( ਨਵੀਨ ਪੁਰੀ ) — ਭਾਰਤੀ ਜਨਤਾ ਪਾਰਟੀ ਵੱਲੋਂ 30 ਸਤੰਬਰ ਨੂੰ ਜਲੰਧਰ ਦੇ ਪਰਾਗਪੁਰ ਜੀ.ਟੀ. ਰੋਡ ਸਥਿਤ ਹੋਟਲ ਲਿੱਲੀ ਰਿਜ਼ੋਰਟ ਨੇੜੇ ਕਰਵਾਈ ਜਾ ਰਹੀ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਨਸ਼ਾ ਮੁਕਤੀ ਮਹਾਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਜਪਾ ਦੇ ਪ੍ਰਦੇਸ਼ ਮਹਾਂਮੰਤਰੀ ਪਰਮਿੰਦਰ ਸਿੰਘ ਬਰਾੜ ਨੇ ਰੈਲੀ ਸਥਾਨ ਦਾ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਵੱਲੋਂ ਪੰਡਾਲ, ਮੰਚ, ਪਾਰਕਿੰਗ, ਪੀਣ ਵਾਲੇ ਪਾਣੀ, ਸੁਰੱਖਿਆ, ਟ੍ਰੈਫਿਕ ਪ੍ਰਬੰਧ ਅਤੇ ਵਰਕਰਾਂ ਦੇ ਬੈਠਣ ਸਮੇਤ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਸਬੰਧਿਤ ਅਹੁਦੇਦਾਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਭਾਜਪਾ ਵੱਲੋਂ ਇਸ ਚੁਣੌਤੀ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 30 ਸਤੰਬਰ ਦੀ ਮਹਾਰੈਲੀ ਨੌਜਵਾਨਾਂ, ਕਿਸਾਨਾਂ, ਮਹਿਲਾਵਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨਾਲ ਜੋੜਨ ਦਾ ਮੰਚ ਬਣੇਗੀ।
ਭਾਜਪਾ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਮਹਾਰੈਲੀ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਮੰਡਲਾਂ, ਸ਼ਕਤੀ ਕੇਂਦਰਾਂ ਅਤੇ ਬੂਥ ਪੱਧਰ ਤੱਕ ਵਰਕਰਾਂ ਵੱਲੋਂ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇਸ ਮੌਕੇ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਕ੍ਰਿਸ਼ਨਦੇਵ ਭੰਡਾਰੀ, ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਨਾਰਥ ਦੇ ਪ੍ਰਧਾਨ ਮਨਮੀਤ ਸਿੰਘ ਵਿਕੀ, ਸਾਊਥ ਦੇ ਪ੍ਰਧਾਨ ਜਗਬੀਰ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਕੈਂਟੋਨਮੈਂਟ ਬੋਰਡ ਦੇ ਸਿਵਲ ਮੈਂਬਰ ਪੁਨੀਤ ਸ਼ੁਕਲਾ, ਜ਼ਿਲ੍ਹਾ ਮਹਾਂਮੰਤਰੀ ਰਾਜੇਸ਼ ਕਪੂਰ, ਜ਼ਿਲ੍ਹਾ ਮਹਾਂਮੰਤਰੀ ਅਮਰਜੀਤ ਸਿੰਘ ਗੋਲਡੀ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਵਰਿੰਦਰ ਬੰਟੀ ਸਮੇਤ ਹੋਰ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Related