
Skip to content

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 13 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।
ਪੁਲਿਸ ਜਾਂਚ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਤਸਕਰਾਂ ਅਤੇ ਹੋਰ ਪਾਰਟੀਆਂ ਤੱਕ ਪਹੁੰਚਾਉਂਦੇ ਸਨ।
ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਪੁਲਿਸ ਥਾਣਾ, ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਗ੍ਰਿਫ਼ਤਾਰ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਪੰਜਾਬ ਨੂੰ ਨਸ਼ਾ-ਮੁਕਤ ਤੇ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Related