Skip to content
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਜਾਰੀ ਹੈ। ਇਨ੍ਹਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਦੋ ਤਸਕਰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਉਨ੍ਹਾਂ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ। ਇਸ ਤਸਕਰੀ ਗਿਰੋਹ ਦੇ ਸਬੰਧ ਪਾਕਿਸਤਾਨ ਨਾਲ ਜੁੜੇ ਹੋਏ ਹਨ।ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਇਸ ਨੂੰ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਲਿਆਂਦਾ ਗਿਆ ਹੋ ਸਕਦਾ ਹੈ। ਇਸ ਸਬੰਧੀ ਸੀਨੀਅਰ ਅਧਿਕਾਰੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।
Related