Skip to content
5 ਪਿਸਤੌਲ, 2 ਉਜ਼ੀ ਬੰਦੂਕਾਂ, 2 ਹੱਥਗੋਲੇ ਅਤੇ 26 ਜ਼ਿੰਦਾ ਕਾਰਤੂਸ ਵੀ ਕੀਤੇ ਬਰਾਮਦ
ਅੰਮ੍ਰਿਤਸਰ (ਅਮਿਤ ਨੱਖਵਾਲ): ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 34 ਕਿਲੋਗ੍ਰਾਮ ਹੈਰੋਇਨ, 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਬੰਦੂਕਾਂ, 2 ਹੱਥਗੋਲੇ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਕਾਰਵਾਈ ਦੌਰਾਨ ਪੁਲਿਸ ਨੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਹੈ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਅਪਰਾਧਿਕ ਅਨਸਰਾਂ ਤੱਕ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਪਹੁੰਚਾਉਣ ਦਾ ਪ੍ਰਬੰਧ ਕਰਦੇ ਸਨ। ਪੁਲਿਸ ਵੱਲੋਂ ਇਸ ਨੈੱਟਵਰਕ ਨਾਲ ਜੁੜੇ ਹੋਰ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਥਾਣਾ ਘਰਿੰਡਾ, ਬਿਆਸ, ਮਹਿਤਾ, ਲੋਪੋਕੇ ਅਤੇ ਛੇਹਰਟਾ ਵਿਖੇ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨੇ ਕਿਹਾ ਕਿ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਰਿਪੋਰਟ : ਅਮਿਤ ਨੱਖਵਾਲ
Related