Skip to content
ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ, ਪੁਲਿਸ ਨੇ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜੰਗਲਾਂ ਤੋਂ 2 ਆਰਪੀਜੀ, 2 ਆਈਈਡੀ, 5 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ ਬਰਾਮਦ ਕੀਤਾ। ਖੁਫ਼ੀਆ ਜਾਣਕਾਰੀ ਤੋਂ ਬਾਅਦ, ਅੰਮ੍ਰਿਤਸਰ ਦਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਕੇਂਦਰੀ ਏਜੰਸੀ ਦੇ ਨਾਲ ਟਿੱਬਾ ਨੰਗਲ-ਕੁਲਾਰ ਰੋਡ ਦੇ ਨੇੜੇ ਜੰਗਲ ਵਿੱਚ ਪਹੁੰਚਿਆ। ਟੀਮ ਨੂੰ ਤਲਾਸ਼ੀ ਮੁਹਿੰਮ ਦੌਰਾਨ ਵਿਸਫੋਟਕ ਸਮੱਗਰੀ ਮਿਲੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ਲਿਖਿਆ- ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਪਾਕਿਸਤਾਨ ਦੀ ਆਈਐਸਆਈ ਅਤੇ ਇਸ ਨਾਲ ਜੁੜੇ ਅੱਤਵਾਦੀ ਸੰਗਠਨਾਂ ਨੇ ਪੰਜਾਬ ਵਿੱਚ ਲੁਕੇ ਆਪਣੇ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੀ ਯੋਜਨਾ ਬਣਾਈ ਸੀ।
ਵਿਸਫੋਟਕ ਸਮੱਗਰੀ ਦੀ ਬਰਾਮਦਗੀ ਇਸੇ ਸਾਜ਼ਿਸ਼ ਦਾ ਹਿੱਸਾ ਹੈ। ਅਤਿਵਾਦੀਆਂ ਨੇ ਇਹ ਸਮੱਗਰੀ ਭਵਿੱਖ ਦੀਆਂ ਅੱਤਵਾਦੀ ਘਟਨਾਵਾਂ ਲਈ ਛੁਪਾਈ ਸੀ। ਅੰਮ੍ਰਿਤਸਰ ਐਸਐਸਓਸੀ ਟੀਮ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Post Views: 2,036
Related