
Skip to content
ਜਲੰਧਰ (ਵਿੱਕੀ ਸੂਰੀ) : ਜਲੰਧਰ ਵੈਸਟ ‘ਚ ਇਕ ਵਾਰ ਫਿਰ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਥੇ ਇੱਕ ਪ੍ਰਵਾਸੀ ਵਲੋ ਦੂਜੇ ਪ੍ਰਵਾਸੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ।ਘਟਨਾ ਦੀ ਪੂਰੀ ਵੀਡੀਓ ਜਿੰਮ ਦੇ ਬਾਹਰ ਲੱਗੇ ਕੈਮਰੇ ‘ਚ ਕੈਦ ਹੋ ਗਈ, ਜਿਸ ਨੂੰ ਥਾਣਾ 5 ਦੀ ਪੁਲਸ ਨੇ ਕਬਜ਼ੇ ‘ਚ ਲੈ ਲਿਆ ਹੈ। ਇਹ ਘਟਨਾ ਬਸਤੀ ਸ਼ੇਖ ਘਾਸ ਮੰਡੀ ਚੌਕ, ਦੁਸ਼ਹਿਰਾ ਗਰਾਉਂਡ ਨੇੜੇ ਵਾਪਰੀ ਜਿੱਥੇ ਨੌਜਵਾਨ ਆਪਣੇ ਦੋਸਤਾਂ ਨਾਲ ਸੀ,ਕਿ ਕਿਸੇ ਗੱਲ ਨੂੰ ਲੈ ਕੇ ਆਪਸ ‘ਚ ਲੜਾਈ ਹੋ ਗਈ ਸੀ ਅਤੇ ਉਨ੍ਹਾਂ ਨੇ ਨੌਜਵਾਨ ‘ਤੇ ਚਾਕੂ ਨਾਲ ਦਰਜਨਾਂ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਲੋਕਾਂ ਦਾ ਕਹਿਣਾ ਹੈ ਕਿ ਲੁੱਟਾਂ ਖੋਹਾਂ ਅਤੇ ਕਤਲੇਆਮ ਦੀਆਂ ਵਾਰਦਾਤਾ ਦਿਨੋ ਦਿਨ ਵੱਧਦੀਆਂ ਜਾ ਰਹੀਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਵੈਸਟ ਹਲਕੇ ਦੇ ਮੰਤਰੀ ਗੁੜੀ ਨੀਂਦ ਸੁੱਤੇ ਹੋਏ ਹਨ ਅਤੇ ਗੁੰਡਾਗਰਦੀ ਕਰਨ ਵਾਲੇ ਸ਼ਰੇਆਮ ਘੁੰਮ ਰਹੇ ਹਨ। ਥਾਣਾ 5 ਦੇ ਇੰਸਪੈਕਟਰ ਸਾਹਿਲ ਚੌਧਰੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਜਿੰਮ ਵਿੱਚ ਲੱਗੇ ਕੈਮਰੇ ਦਾ ਡੀਵੀਆਰ ਵੀ ਨਾਲ ਲੈ ਗਏ ਹਨ। ਦੇਖਣਾ ਹੋਏਗਾ ਕਿ ਹੁਣ ਪੁਲਿਸ ਉਹਨਾਂ ਦੋਸ਼ੀਆਂ ਤੇ ਕੀ ਕਾਰਵਾਈ ਕਰਦੀ ਹੈ।Related